ਐੱਸਜੀਪੀਸੀ ਨੇ ਸਿੱਖ ਵਿਦਵਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਹੈ। ਜਦੋਂ ਤੱਕ ਕੋਈ ਨਿਯੁਕਤੀ ਨਹੀਂ ਹੋ ਜਾਂਦੀ, ਉਹ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਇਸ ਕਦਮ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘‘ਦੇਖੋ, ਇਹ ਇੱਕ ਧਾਰਮਿਕ ਮਾਮਲਾ ਹੈ। ਜੋ ਹੋਣਾ ਚਾਹੀਦਾ ਸੀ ਉਹ ਇਹ ਸੀ ਕਿ ਰਾਜਨੀਤੀ ਧਰਮ ਤੋਂ ਸਿੱਖੇ। ਪਰ ਜੋ ਹੋ ਰਿਹਾ ਹੈ ਉਹ ਇਹ ਹੈ ਕਿ ਰਾਜਨੀਤੀ ਧਰਮ ਨੂੰ ਸਿਖਾ ਰਹੀ ਹੈ।’’
Category
🗞
News