ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲੀਸ ਹੈੱਡਕੁਆਰਟਰ ਨੂੰ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ 2025 ਤੱਕ ਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸ ਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ, ‘‘ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ।’’ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਐੱਸਪੀ ਰੈਂਕ ਦੇ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਹਾਲੇ ਤੱਕ ਪੁਲੀਸ ਦੀ ਰਿਪੋਰਟ ਨਹੀਂ ਮਿਲੀ ਹੈ ਅਤੇ ਹੋ ਸਕਦਾ ਹੈ ਕਿ ਛੇਤੀ ਹੀ ਰਿਪੋਰਟ ਮਿਲ ਜਾਵੇ।
Category
🗞
News