ਦਮਦਮੀ ਟਕਸਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਮੀਟਿੰਗ ਵਿੱਚ ਤਖ਼ਤਾਂ ਦੇ ਜਥੇਦਾਰਾਂ ਨੂੰ ਜਬਰੀ ਸੇਵਾ ਮੁਕਤ ਕੀਤੇ ਜਾਣ ਅਤੇ ਨਵੇਂ ਜਥੇਦਾਰ ਥਾਪੇ ਜਾਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਇਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ। ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿੱਖ ਸਿਧਾਂਤਾ ਅਤੇ ਤਖ਼ਤ ਸਹਿਬਾਨਾਂ ਦਾ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਥਕ ਮਰਯਾਦਾ ਦੇ ਨਿਰਾਦਰ ਨੂੰ ਦੇਖਦੇ ਹੋਏ 14 ਮਾਰਚ ਨੂੰ ਪੰਜ ਪਿਆਰਾ ਪਾਰਕ ਦੇ ਸਾਹਮਣੇ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਸਿੱਖ ਸੰਗਤ ਦਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ ।
Category
🗞
News