• 2 days ago
ਪੰਜਾਬ ਦੇ AG ਗੁਰਮਿੰਦਰ ਸਿੰਘ ਗੈਰੀ ਨੇ
ਦਿੱਤਾ ਅਸਤੀਫ਼ਾ !

#AGresign #aggurmindersinghgary #PunjabAG

ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲ ਸਕਦਾ ਹੈ। ਦਰਅਸਲ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਹਾਲਾਂਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਕਿਸੇ ਤਰ੍ਹਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਤੇ ਨਾ ਹੀ AG ਵੱਲੋਂ ਇਸ ਬਾਰੇ ਕੋਈ ਬਿਆਨ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ ਸਾਲ 2023 ਦੇ ਵਿੱਚ ਇਹ ਅਹੁਦਾ ਸੰਭਾਲਿਆ ਸੀ। ਉਹ ਸੂਬੇ ਦੇ 35ਵੇਂ ਏਜੀ ਬਣੇ ਸਨ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਹੁਣ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵਲੋਂ ਵੀ ਮੀਡੀਆ ਰਿਪੋਰਟਸ ਮੁਤਾਬਿਕ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਜਾ ਰਿਹਾ ਹੈ | ਦੱਸ ਦਈਏ ਕਿ ਪਿਛਲੇ ਦੋ ਸਾਲਾਂ 'ਚ, ਪੰਜਾਬ 'ਚ ਐਡਵੋਕੇਟ ਜਨਰਲ ਦੇ ਅਹੁਦੇ 'ਤੇ ਕਈ ਵਾਰ ਤਬਦੀਲੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਤੇ ਵਿਨੋਦ ਘਈ ਵੀ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ, ਪੰਜਾਬ ਨੇ ਪੰਜ ਐਡਵੋਕੇਟ ਜਨਰਲ ਦੇ ਅਸਤੀਫ਼ੇ ਦੇਖੇ ਹਨ, ਜਿਨ੍ਹਾਂ 'ਚੋਂ ਇੱਕ ਨੇ ਸਿਰਫ਼ ਇੱਕ ਮਹੀਨੇ ਤੱਕ ਹੀ ਅਹੁਦਾ ਸੰਭਾਲਿਆ ਸੀ। ਹਾਲਾਂਕਿ, ਇਸ ਤਾਜ਼ਾ ਅਸਤੀਫ਼ੇ ‘ਤੇ ਹਾਲੇ ਅਧਿਕਾਰਿਕ ਬਿਆਨ ਨਹੀਂ ਆਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਨਿੱਜੀ ਕਾਰਨਾਂ ਕਰਕੇ ਉਹਨਾਂ ਨੇ ਅਸਤੀਫ਼ਾ ਦਿੱਤਾ ਹੈ |

#PunjabAG #GurminderSinghGary #Resignation #PunjabPolitics #PoliticalUpdate #AGResignation #BreakingNews #latestnews #trendingnews #updatenews #newspunjab #punjabnews #oneindiapunjabi

~PR.182~

Category

🗞
News

Recommended