ਮਾਨਸਾ ਜਿਲ੍ਹੇ ਦੇ ਕਸਬਾ ਭਿੱਖੀ ਦੇ ਨਜ਼ਦੀਕ ਹਾਈਵੇ ਉਪਰ ਟਰੱਕ 'ਤੇ ਕਾਰ ਦੀ ਟੱਕਰ ਦੇ ਵਿੱਚ ਇੱਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਮਹਿਲਾ ਦੀ ਉਮਰ 50 ਸਾਲ ਦੱਸੀ ਜਾ ਰਹੀ ਹੈ, ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਿਕ ਅੱਜ ਸਵੇਰੇ ਮਾਨਸਾ ਦੇ ਕਸਬਾ ਭਿੱਖੀ ਤੋਂ ਪਤੀ ਪਤਨੀ ਕਾਰ ਦੇ ਵਿੱਚ ਸਵਾਰ ਹੋ ਕੇ ਬਰਨਾਲਾ ਤੋਂ ਭਿੱਖੀ ਵੱਲ ਨੂੰ ਆ ਰਹੇ ਸਨ ਇਸ ਦੌਰਾਨ ਭਿੱਖੀ ਹਾਈਵੇ 'ਤੇ ਪਿੰਡ ਪੰਧੇਰ ਦੇ ਕੋਲ ਕਾਰ ਅਤੇ ਟਰੱਕ ਦੇ ਵਿਚਕਾਰ ਟੱਕਰ ਹੋ ਗਈ। ਜਿਸ ਦੌਰਾਨ ਮਹਿਲਾ ਪ੍ਰਵੀਨ ਰਾਣੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦਾ ਪਤੀ ਸੋਮ ਮਿੱਤਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਮਾਨਸਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
Category
🗞
NewsTranscript
00:00foreign
00:14foreign