ਤਰਨ ਤਾਰਨ ਜ਼ਿਲ੍ਹੇ ਵਿੱਚ ਅਣਅਧਿਕਾਰ ਤੌਰ 'ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਭਿੱਖੀਵਿੰਡ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਰਿਹਾਇਸ਼ੀ ਕੋਠੀ ਵਿੱਚ ਚੱਲ ਰਹੇ ਇਸ ਨਸ਼ਾ ਛੁਡਾਊ ਕੇਂਦਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਅਧੀਨ ਲਿਆਂਦਾ। ਪੁਲਿਸ ਅਧਿਕਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਰੇਡ ਦੌਰਾਨ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ 19 ਦੇ ਕਰੀਬ ਨਸ਼ੇੜੀਆਂ ਨੂੰ ਪੁਲਿਸ ਨੇ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਹੈ। ਹਾਲਾਂਕਿ ਥਾਣਾ ਮੁਖੀ ਵੱਲੋਂ ਇਹਨਾਂ ਨਸ਼ੇੜੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਵੀ ਮੌਕੇ ਤੋਂ ਬਰਾਮਦ ਕੀਤੀਆਂ ਹਨ। ਉੱਥੇ ਹੀ ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਦੇ ਇੱਕ ਗਾਰਡ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਪੁਲਿਸ ਵੱਲੋਂ ਇਸ ਘਰ ਨੂੰ ਸੀਲ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੋਰ ਵੀ ਪੜਤਾਲ ਕੀਤੀ ਜਾਵੇਗੀ ਕਿ ਇਸ ਧੰਦੇ ਵਿੱਚ ਹੋਰ ਕੌਣ-ਕੌਣ ਮੁਲਜ਼ਮ ਸ਼ਾਮਲ ਹਨ।
Category
🗞
NewsTranscript
00:00foreign
00:08foreign
00:14foreign
00:28a personal in the art of the CRB yeah take under the talk in other life
00:37foreign
00:51foreign
01:07.
01:11.
01:14.
01:19.
01:23.
01:27.
01:34.